true guru

Those who serve the True Guru, are transformed from powerless into powerful With every breath and morsel of food, the Lord abides in their minds forever, and the Messenger of Death cannot even see them. The Name of the Lord, Har, Har, fills their hearts, and Maya is their servant. One who becomes the slave of the Lord's slaves, obtains the greatest treasure. O Nanak, I am forever a sacrifice to th
at one, within whose mind and body God dwells. One who has such pre-ordained destiny, he alone is in love with the humble Saints. ||2||
ਜਿਨ੍ਹ੍ਹੀ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥ ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਨ ਸਕੈ ਤਿਸੁ ॥ ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ ॥ ਹਰਿ ਦਾਸਾ ਕਾ ਦਾਸੁ ਹੋਇ ਪਰਮ ਪਦਾਰਥੁ ਤਿਸੁ ॥ ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ ॥ ਜਿਨ੍ਹ੍ਹ ਕਉ ਪੂਰਬਿ ਲਿਖਿਆ ਰਸੁ ਸੰਤ ਜਨਾ ਸਿਉ ਤਿਸੁ ॥

ਅਰਥ: ਹੇ ਭਾਈ! ਜਿਹੜਾ ਜਿਹੜਾ ਨਿਤਾਣਾ ਮਨੁੱਖ (ਭੀ) ਗੁਰੂ ਦੀ ਦੱਸੀ (ਸਿਮਰਨ ਦੀ) ਕਾਰ ਕਰਦਾ ਹੈ, ਉਸ ਨੂੰ (ਆਤਮਕ) ਬਲ ਮਿਲ ਜਾਂਦਾ ਹੈ। ਹਰੇਕ ਸਾਹ ਦੇ ਨਾਲ ਹਰੇਕ ਗਿਰਾਹ
ੀ ਦੇ ਨਾਲ ਹਰ ਵੇਲੇ (ਪਰਮਾਤਮਾ ਉਸ ਦੇ) ਮਨ ਵਿਚ ਆ ਵੱਸਦਾ ਹੈ, ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁਕਦੀ। ਉਸ ਨੂੰ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਸੁਆਦ ਆਉਂਦਾ ਰਹਿੰਦਾ ਹੈ, ਮਾਇਆ ਉਸ ਦੀ ਦਾਸੀ ਬਣ ਜਾਂਦੀ ਹੈ (ਉਸ ਉਤੇ ਜ਼ੋਰ ਨਹੀਂ ਪਾ ਸਕਦੀ)। ਉਹ ਮਨੁੱਖ ਪ੍ਰਭੂ ਦੇ ਸੇਵਕਾਂ ਦਾ ਸੇਵਕ ਬਣਿਆ ਰਹਿੰਦਾ ਹੈ, ਉਸ ਨੂੰ ਸਭ ਤੋਂ ਸ੍ਰੇਸ਼ਟ ਪਦਾਰਥ (ਹਰਿ-ਨਾਮ) ਪ੍ਰਾਪਤ ਹੋ ਜਾਂਦਾ ਹੈ।

ਹੇ ਨਾਨਕ! (ਆਖ-) ਮੈਂ ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ ਜਿਸ ਦੇ ਮਨ ਵਿਚ ਜਿਸ ਦੇ ਹਿਰਦੇ ਵਿਚ ਪਰਮਾਤਮਾ (ਦਾ ਨਾਮ) ਟਿਕਿਆ ਰਹਿੰਦਾ ਹੈ। ਪਰ, ਹੇ ਭਾਈ! ਉਸ ਉਸ ਮਨੁੱਖ ਦਾ ਹੀ ਪਿਆਰ ਸੰਤ ਜਨਾਂ ਨਾਲ ਬਣਦਾ ਹੈ ਜਿਸ ਜਿਸ ਦੇ ਭਾਗਾਂ ਵਿਚ ਪਿਛਲੇ ਕੀਤੇ ਕਰਮਾਂ ਅਨੁਸਾਰ (ਸਿਮਰਨ ਦਾ) ਲੇਖ ਲਿਖਿਆ ਹੁੰਦਾ ਹੈ।
 

Comments

Popular posts from this blog

ਗੁਰਬਾਣੀ ਵਿੱਚ ਪਹਿਲੇ ਪਹਿਰ, ਪ੍ਰਭਾਤ ਵੇਲੇ ਅਤੇ ਅੰਮ੍ਰਿਤ ਵੇਲੇ ਦਾ ਨਿਰਣੇ

The Roman Conclave confirms that Guru nanak went Rome and other Nations

Gurudwara Baba Nanak, Baghdad, Iraq