ਤੀਰਥ ਇਸ਼ਨਾਨ ਅਤੇ ਗੁਰਮਤਿ
ਤੀਰਥ ਸੰਸਕ੍ਰਿਤ ਦਾ ਲਫ਼ਜ ਹੈ, ਭਾਈ ਕਾਨ੍ਹ ਸਿੰਘ ਜੀ ਰਚਿਤ ਮਹਾਨ ਕੋਸ਼ ਪੰਨਾ 594 ਅਨੁਸਾਰ ਇਸ ਦੇ ਅਰਥ ਹਨ-ਜਿਸ ਦੁਆਰਾ ਪਾਪਾਂ ਤੋਂ ਬਚ ਜਾਈਏ, ਪਵਿਤਰ ਅਸਥਾਨ, ਜਿਥੇ ਧਾਰਮਿਕ ਭਾਵ ਨਾਲ ਲੋਕ ਪਾਪ ਦੂਰ ਕਰਨ ਲਈ ਜਾਣ। ਸੰਸਾਰ ਦੇ ਸਾਰੇ ਮਤਾਂ ਨੇ ਆਪਣੇ ਨਿਸ਼ਚੇ ਅਨੁਸਾਰ ਅਨੇਕ ਪਵਿਤਰ ਥਾਂ ਤੀਰਥ ਮੰਨ ਰੱਖੇ ਹਨ। ਕਿਤਨਿਆਂ ਨੇ ਦਰਸ਼ਨ ਅਤੇ ਸ਼ਪਰਸ਼ ਮਾਤਰ ਤੋਂ ਹੀ ਤੀਰਥਾਂ ਨੂੰ ਮੁਕਤੀ ਦਾ ਸਾਧਨ ਨਿਸ਼ਚੇ ਕੀਤਾ ਹੈ। ਗੁਰਮਤਿ ਅਨੁਸਾਰ ਤਾਂ ਧਰਮ ਦੀ ਸਿਖਿਆ ਅਤੇ ਇਤਿਹਾਸ ਦੀ ਘਟਨਾ ਤੋਂ ਕੋਈ ਲਾਭ ਲੈਣ ਲਈ ਤੀਰਥਾਂ ਤੇ ਜਾਣਾ ਉੱਤਮ ਹੈ ਪਰ ਤੀਰਥਾਂ ਦਾ ਮੁਕਤੀ ਨਾਲ ਕੋਈ ਸ਼ਾਕਸ਼ਾਤ ਸਬੰਧ ਨਹੀਂ ਹੈ। ਗੁਰੂ ਸਾਹਿਬਾਨ ਨੇ